10 Dec 2012

ਟੀ.ਬੀ. ਅਤੇ ਏਡਜ਼

ਕੱਲ (29.11.12)ਪਿੰਡ ਕਿਸ਼ਨਗੜ੍ਹ ਦੇ ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਟੀ.ਬੀ. ਅਤੇ ਏਡਜ਼ ਵਰਗੀਆਂ ਬਿਮਾਰੀਆਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦਾ ਮੌਕਾ ਮਿਲਿਆਂ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਮਾਣਯੋਗ ਸਿਵਲ ਸਰਜਨ ਮਾਨਸਾ ਡਾ. ਬਲਦੇਵ ਸਿੰਘ ਸਹੋਤਾ ਅਤੇ ਜਿਲਾ ਟੀ.ਬੀ. ਅਫਸਰ ਡਾ. ਰਣਜੀਤ ਸਿੰਘ ਰਾਏ ਵੱਲੋਂ ਸ਼ਮੂਲੀਅਤ ਕਰਕੇ ਸਿਹਤ ਵਿਭਾਗ ਵੱਲੋਂ ਬਿਮਾਰੀਆਂ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆ ਬਾਰੇ ਦੱਸਿਆ ਗਿਆ। ਸਕੂਲ ਦੇ ਡਾਇਰੈਕਟਰ ਸ੍ਰ. ਕਰਮਜੀਤ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਰਣਜੀਤ ਕੌਰ, ਕੰਪਿਊਟਰ ਅਧਿਆਪਕ ਲਖਵਿੰਦਰ ਸਿੰਘ ਲੱਖੀ ਅਤੇ ਹੋਰ ਸਟਾਫ ਵੱਲੋਂ ਭਰਵਾਂ ਸਹਿਯੋਗ ਦਿੱਤਾ ਗਿਆ।